ਲੱਦਾਖ ‘ਚ ਬਣਾਏ ਜਾਣਗੇ 5 ਨਵੇਂ,ਜ਼ਿਲ੍ਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ
New Delhi,27 August,2024,(Azad Soch News):- ਕੇਂਦਰ ਸਰਕਾਰ ਨੇ ਲੱਦਾਖ (Ladakh) ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ,ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ ,ਇਸ ਤੋਂ ਬਾਅਦ ਲੱਦਾਖ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਸੀ,ਦੂਜਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਹੈ। ਪੰਜ ਸਾਲ ਪਹਿਲਾਂ ਇਸੇ ਦਿਨ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ,ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਕੰਟਰੋਲ ਅਧੀਨ ਆਉਂਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ,ਨਵੇਂ ਜ਼ਿਲ੍ਹੇ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿੱਚ ਪ੍ਰਸ਼ਾਸਨ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਇਸਦਾ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ (Ladakh) ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।