ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,ਰਵਨੀਤ ਬਿੱਟੂ ਅਚਾਨਕ ਭਾਜਪਾ ਵਿਚ ਸ਼ਾਮਲ ਹੋ ਗਏ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ
New Delhi,27 March,2024,(Azad Soch News):- ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ,ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਸਾਂਸਦ ਤੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਰਵਨੀਤ ਬਿੱਟੂ ਅਚਾਨਕ ਭਾਜਪਾ ਵਿਚ ਸ਼ਾਮਲ ਹੋ ਗਏ,ਦਿੱਲੀ ਵਿਚ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਬਿੱਟੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ,ਸਭ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ,ਉਨ੍ਹਾਂ ਦਾਅਵਾ ਕੀਤਾ ਕਿ ਮੈਂ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕੀਤੀ ਤਾਂ ਮੈਨੂੰ ਹਾਂ-ਪੱਖੀ ਸਮਰਥਨ ਹੀ ਮਿਲਿਆ,ਉਨ੍ਹਾਂ ਨੂੰ ਪੰਜਾਬ ਬਹੁਤ ਪਸੰਦ ਹੈ ਤੇ ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ,ਜਿਸ ਲਈ ਇਕ ਪੁਲ ਦੀ ਲੋੜ ਹੈ ਤੇ ਉਹ ਪੁਲ ਦਾ ਕੰਮ ਕਰਨਗੇ।


