ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਕੈਨੇਡਾ ਦੀ ਨਤਾਲੀ ਡਰੋਇਨ ਦਰਮਿਆਨ ਮੀਟਿੰਗ ਹੋਈ

 ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਕੈਨੇਡਾ ਦੀ ਨਤਾਲੀ ਡਰੋਇਨ ਦਰਮਿਆਨ ਮੀਟਿੰਗ ਹੋਈ

Ottawa,09,FEB,2026,(Azad Soch News):-  ਸ਼ਨੀਵਾਰ ਯਾਨੀਕਿ 7 ਫਰਵਰੀ ਨੂੰ ਕੈਨੇਡਾ ਦੀ ਰਾਜਧਾਨੀ ਓਟਾਵਾ (Ottawa) ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਅਤੇ ਕੈਨੇਡਾ ਦੀ ਨਤਾਲੀ ਡਰੋਇਨ (Natalie Drouin) ਦਰਮਿਆਨ ਮੀਟਿੰਗ (Meeting) ਹੋਈ, ਜਿਸ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਦੋਵਾਂ ਦੇਸ਼ਾਂ ਵਿਚਕਾਰ ਸਹਿਮਤੀ ਬਣੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਡੋਵਾਲ ਅਤੇ ਡਰੋਇਨ ਦਰਮਿਆਨ ਹੋਈ ਮੁਲਾਕਾਤ ਦੀ ਜਾਣਕਾਰੀ ਦਿੱਤੀ ਅਤੇ ਇਸ ਮੀਟਿੰਗ (Meeting) ਨੂੰ ਦੋਪੱਖੀ ਸੁਰੱਖਿਆ ਵਾਰਤਾਲਾਪ ਦਾ ਹਿੱਸਾ ਦੱਸਿਆ। ਦੋਵਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀਆਂ ਪਹਿਲਾਂ ਵਿੱਚ ਹੋ ਰਹੀ ਪ੍ਰਗਤੀ ਨੂੰ ਸਵੀਕਾਰਿਆ ਹੈ। ਇਸਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਲਾਗੂ (National Security And Law Enforcement) ਕਰਨ ਨਾਲ ਜੁੜੇ ਮਸਲਿਆਂ ’ਤੇ ਇਕ ਦੂਜੇ ਦਾ ਸਹਿਯੋਗ ਕਰਨ ਲਈ ਇੱਕ ਸਾਂਝੀ ਯੋਜਨਾ ’ਤੇ ਕੰਮ ਕਰਨ ਦੀ ਸਹਿਮਤੀ ਵੀ ਜਤਾਈ ਹੈ।ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸੁਧਾਰ ਵਜੋਂ ਵੇਖਿਆ ਜਾ ਰਿਹਾ ਹੈ। 2023 ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Khalistani Hardeep Singh Nijjar) ਦੀ ਹੱਤਿਆ ਨੂੰ ਲੈ ਕੇ ਪੈਦਾ ਹੋਏ ਰਾਜਨਾਇਕ ਵਿਵਾਦ ਤੋਂ ਬਾਅਦ ਦੋਵੇਂ ਪੱਖ ਸੰਬੰਧਾਂ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ,ਨੈਸ਼ਨਲ ਸਿਕਿਊਰਿਟੀ ਐਡਵਾਈਜ਼ਰ (National Security Advisor) ਅਜੀਤ ਡੋਵਾਲ ਦੀ ਇਹ ਯਾਤਰਾ ਇਸ ਮਾਇਨੇ ਵਿੱਚ ਵੀ ਖ਼ਾਸ ਮੰਨੀ ਜਾ ਰਹੀ ਹੈ, ਕਿਉਂਕਿ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Canadian Prime Minister Mark Carney) ਭਾਰਤ ਦੀ ਸੰਭਾਵਿਤ ਯਾਤਰਾ ’ਤੇ ਆ ਸਕਦੇ ਹਨ।

Related Posts

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ