ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਦੀ ਪਤਨੀ ਨੇ ਦਿੱਲੀ ’ਚ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਦੀ ਪਤਨੀ ਨੇ ਦਿੱਲੀ ’ਚ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

New Delhi,30 March,(Azad Soch News):- ਝਾਰਖੰਡ (Jharkhand) ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ (Kalpana Soren) ਨੇ ਸਨਿਚਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਨਾਲ ਮੁਲਾਕਾਤ ਕੀਤੀ,ਅਧਿਕਾਰੀਆਂ ਨੇ ਦਸਿਆ ਕਿ ਕਲਪਨਾ ਸੋਰੇਨ 6, ਫਲੈਗਸਟਾਫ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਗਈ ਅਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ,ਇਹ ਬੈਠਕ ਲਗਭਗ 15 ਤੋਂ 20 ਮਿੰਟ ਤਕ ਚੱਲੀ,ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (ED) ਨੇ ਝਾਰਖੰਡ ’ਚ ਕਥਿਤ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (Money Laundering) (ਕਾਲੇ ਧਨ ਨੂੰ ਚਿੱਟਾ ਕਰਨ) ਦੇ ਇਕ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।

ਅਤੇ ਉਦੋਂ ਤੋਂ ਉਹ ਜੇਲ੍ਹ ’ਚ ਹੈ,ਕਲਪਨਾ ਸੋਰੇਨ (Kalpana Soren) ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ (Jharkhand Chief Minister Champai Soren) ਨਾਲ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਗੱਠਜੋੜ ਦੇ ਨੇਤਾਵਾਂ ਦੀ ਰੈਲੀ ’ਚ ਸ਼ਾਮਲ ਹੋਣ ਵਾਲੀ ਹੈ,ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਰੈਲੀ ਦਾ ਐਲਾਨ ਕੀਤਾ ਗਿਆ ਸੀ,‘ਆਮ ਆਦਮੀ ਪਾਰਟੀ’ (Aam Aadmi Party) ਨੇਤਾਵਾਂ ਨੇ ਦਸਿਆ ਕਿ ਸੁਨੀਤਾ ਕੇਜਰੀਵਾਲ (Sunita Kejriwal) ਦੇ ਵੀ ਰੈਲੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. (ED) ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ (Money Laundering) ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।

 

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ