ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਚੜ੍ਹਦੀ ਕਲਾ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਚੜ੍ਹਦੀ ਕਲਾ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਨਿਰੰਕਾਰ ਰੂਪ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ਼ੁਭ ਆਰੰਭ

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਚੜ੍ਹਦੀ ਕਲਾ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਨਵੀਂ ਦਿੱਲੀ, 4 ਨਵੰਬਰ 2025(ਮਨਮੋਹਨ ਸਿੰਘ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨਿਰੰਕਾਰ ਰੂਪ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਾਨ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਜੀ ਤੋਂ ਆਰੰਭ ਹੋਇਆ।

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਚੜ੍ਹਦੀ ਕਲਾ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਇਹ ਸ਼ੋਭਾ ਯਾਤਰਾ ਗੁਰਬਾਣੀ ਦੇ ਸੁਰਾਂ ਅਤੇ "ਸਤਿਨਾਮ ਵਾਹਿਗੁਰੂ" ਦੇ ਗੂੰਜਦੇ ਜੈਕਾਰਿਆਂ ਨਾਲ ਭਗਤੀਮਈ ਮਾਹੌਲ ਵਿੱਚ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰਦੀ ਹੋਈ ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ ਵਿਖੇ ਸਫਲਤਾਪੂਰਵਕ ਸਮਾਪਤ ਹੋਈ। ਸੰਗਤਾਂ ਨੇ ਭਰਪੂਰ ਸ਼ਰਧਾ ਅਤੇ ਉਤਸ਼ਾਹ ਨਾਲ ਹਿਸਾ ਲੈ ਕੇ ਗੁਰੂ ਨਾਨਕ ਨਾਮ ਲੇਵਾ ਕੌਮ ਦੀ ਏਕਤਾ ਅਤੇ ਭਾਵਨਾ ਦਾ ਪ੍ਰਤੀਕ ਦਰਸਾਇਆ।

ਇਸ ਮੌਕੇ ‘ਤੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ — ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛਕਣਾ — ਸਾਡੇ ਜੀਵਨ ਦਾ ਆਧਾਰ ਬਣਨਾ ਚਾਹੀਦੇ ਹਨ।

 

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵਾਹਿਗੁਰੂ ਦੇ ਨਾਮ ਨਾਲ ਜੁੜ ਕੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸਿਧਾਂਤਾਂ ‘ਤੇ ਚੱਲਣ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਨਾਲ ਹੀ ਅਸਲੀ ਖੁਸ਼ਹਾਲੀ ਪ੍ਰਾਪਤ ਕੀਤੀ ਜਾ ਸਕਦੀ ਹੈ।ਸਰਦਾਰ ਕਾਲਕਾ ਨੇ ਬੇਨਤੀ ਕੀਤੀ ਕਿ ਸਾਰੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਆਉਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੱਚੇ ਅਰਥਾਂ ਨੂੰ ਜੀਵਨ ਵਿੱਚ ਉਤਾਰਣ ਦੀ ਕਿਰਪਾਲਤਾ ਕਰਨ।

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ