ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ

ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ

New Delhi, 15, JAN,2025,(Azad Soch News):-  ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ ਹੈ, ਰੱਖਿਆ ਮੰਤਰਾਲੇ ਨੇ ਕਿਹਾ ਕਿ ਹਾਲ ਹੀ ’ਚ ਰਾਜਸਥਾਨ ਦੇ ਪੋਖਰਨ ’ਚ ਫੌਜ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ’ਚ ਫਾਇਰਿੰਗ ਰੇਂਜ (Firing Range) ’ਚ ਇਹ ਪ੍ਰੀਖਣ ਕੀਤਾ ਗਿਆ, ਮੰਤਰਾਲੇ ਨੇ ਕਿਹਾ ਕਿ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਫਾਇਰ ਐਂਡ ਫਾਰਗੇਟ ਗਾਈਡੇਡ ਮਿਜ਼ਾਈਲ ਨਾਗ ਐੱਮਕੇ-2 (Forget Guided Missile Nag Mk-2) ਦਾ ਹਾਲ ਹੀ ’ਚ ਪੋਖਰਨ ਫੀਲਡ ਰੇਂਜ ’ਚ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ’ਚ ਸਫਲ ਪ੍ਰੀਖਣ ਕੀਤਾ ਗਿਆ,ਤਿੰਨਾਂ ਪ੍ਰੀਖਣਾਂ ਦੌਰਾਨ ਮਿਜ਼ਾਈਲ ਪ੍ਰਣਾਲੀਆਂ ਨੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਰੇਂਜ ’ਤੇ ਸਾਰੇ ਨਿਸ਼ਾਨਿਆਂ ਨੂੰ ਸਹੀ ਤਰੀਕੇ ਨਾਲ ਤਬਾਹ ਕਰ ਦਿਤਾ,ਜਿਸ ਨਾਲ ਨਿਸ਼ਾਨੇ ਨੂੰ ਨਿਸ਼ਾਨਾ ਬਣਾਉਣ ਦੀ ਉਸ ਦੀ ਸਮਰੱਥਾ ਦੀ ਪੁਸ਼ਟੀ ਹੋਈ,’’ ਐਨ.ਏ.ਜੀ. ਮਿਜ਼ਾਈਲ ਕੈਰੀਅਰ ਸੰਸਕਰਨ-2 ਦਾ ਵੀ ਅਸਲ ਜ਼ਿੰਦਗੀ ਦੀਆਂ ਸਥਿਤੀਆਂ ’ਚ ਪ੍ਰੀਖਣ ਕੀਤਾ ਗਿਆ ਸੀ,ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਇਸ ਦੇ ਨਾਲ ਹੀ ਪੂਰੀ ਹਥਿਆਰ ਪ੍ਰਣਾਲੀ ਹੁਣ ਭਾਰਤੀ ਫੌਜ ’ਚ ਸ਼ਾਮਲ ਹੋਣ ਲਈ ਤਿਆਰ ਹੈ। ’’ 

Advertisement

Latest News

ਪੰਜਾਬ ਪੁਲਿਸ ਦੀ AGTF ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਪੰਜਾਬ ਪੁਲਿਸ ਦੀ AGTF ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ
Gurdaspur,09,JULY,2025,(Azad Soch News):-  ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ...
PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ
ਕਿਸਾਨ ਆਗੂ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ
ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
ਖਾਣੇ ਤੋਂ ਬਾਅਦ ਜ਼ਰੂਰ ਖਾਓ ਸੌਂਫ
ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ