ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ‘ਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ
By Azad Soch
On
Barnala,20,FEB,2026,(Azad Soch News):- ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ‘ਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਪਾਰਟੀ ਦੇ ਇੱਕ ਆਗੂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਰੈਲੀ ਦੇ ਲਈ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੂੰ ਬਰਨਾਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਰੈਲੀ ‘ਤੇ ਕਿਹਾ ਕਿ ਇਹ ਪੰਜਾਬੀਆਂ ‘ਚ ਨਵੀਂ ਊਰਜਾ ਤੇ ਉਤਸਾਹ ਦਾ ਸੰਚਾਰ ਕਰੇਗੀ ਤੇ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤਿਕ ਪਰਿਸਥਿਤੀ ਲਈ ਇੱਕ ਫੈਸਲਾਕੁੰਨ ਮੋੜ ਸਾਬਤ ਹੋਵੇਗੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ 16 ਫਰਵਰੀ ਨੂੰ ਕਿਹਾ ਸੀ ਕਿ ਕਾਂਗਰਸ ਪੰਜਾਬ ‘ਚ ਇੱਕ ਰੈਲੀ ਕਰਨ ਜਾ ਰਹੀ ਹੈ, ਜਿਸ ‘ਚ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ।
Related Posts
Latest News
20 Feb 2026 21:34:15
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...

_260129_224019.jpg)