ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ

New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ (India-Russia Annual Summit) ’ਚ ਹਿੱਸਾ ਲੈਣਗੇ ਅਤੇ 8 ਅਤੇ 9 ਜੁਲਾਈ ਨੂੰ ਮਾਸਕੋ ’ਚ ਰਹਿਣਗੇ,ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਨਵੀਂ ਦਿੱਲੀ ਨੂੰ ਉੱਚ ਪੱਧਰੀ ਯਾਤਰਾ ਬਾਰੇ ਜਾਣਕਾਰੀ ਦਿਤੀ ਸੀ ਅਤੇ ਕਿਹਾ ਸੀ ਕਿ ਦੋਵੇਂ ਆਗੂ ਦੋਹਾਂ ਦੇਸ਼ਾਂ ਦਰਮਿਆਨ ਬਹੁਪੱਖੀ ਸਬੰਧਾਂ ਦੀ ਪੂਰੀ ਸਮੀਖਿਆ ਕਰਨਗੇ ਅਤੇ ਆਪਸੀ ਹਿੱਤਾਂ ਦੇ ਸਮਕਾਲੀ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ,ਰੂਸ ਦੇ ਵਿਦੇਸ਼ ਮੰਤਰਾਲੇ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਰੂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਮਾਸਕੋ ਦੀ ‘ਬਹੁਤ ਮਹੱਤਵਪੂਰਨ ਯਾਤਰਾ’ ਨੂੰ ਲੈ ਕੇ ਬਹੁਤ ਉਤਸੁਕ ਹੈ,ਅਤੇ ਇਸ ਨੂੰ ਰੂਸ-ਭਾਰਤ ਸਬੰਧਾਂ ਲਈ ਬਹੁਤ ਮਹੱਤਵਪੂਰਨ ਮੰਨਦਾ ਹੈ,ਰੂਸ ਦੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਕ੍ਰੇਮਲਿਨ-ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ,ਪੇਸਕੋਵ ਨੇ ਰੂਸ ਦੇ ਸਰਕਾਰੀ ਟੈਲੀਵਿਜ਼ਨ ਵੀ.ਜੀ.ਟੀ.ਆਰ.ਕੇ. (Government Television VGTRK) ਨੂੰ ਦਿਤੇ ਇੰਟਰਵਿਊ (Interview) ਵਿਚ ਕਿਹਾ ਕਿ ਮਾਸਕੋ ਵਿਚ ਦੋਵੇਂ ਨੇਤਾ ਹੋਰ ਪ੍ਰੋਗਰਾਮਾਂ ਦੇ ਨਾਲ ਗੈਰਰਸਮੀ ਗੱਲਬਾਤ ਵੀ ਕਰਨਗੇ,ਇਹ ਇਕ ਅਧਿਕਾਰਤ ਦੌਰਾ ਹੋਵੇਗਾ ਅਤੇ ਸਾਨੂੰ ਉਮੀਦ ਹੈ ਕਿ ਦੋਵੇਂ ਨੇਤਾ ਗੈਰ ਰਸਮੀ ਤੌਰ ’ਤੇ  ਵੀ ਗੱਲਬਾਤ ਕਰ ਸਕਣਗੇ,’’ ਪੇਸਕੋਵ ਨੇ ਕਿਹਾ ਕਿ ਰੂਸ ਅਤੇ ਭਾਰਤ ਵਿਚਾਲੇ ਸਬੰਧ ਰਣਨੀਤਕ ਭਾਈਵਾਲੀ ਦੇ ਪੱਧਰ ’ਤੇ  ਹਨ। 

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ