ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਜਸਥਾਨ ਵਿੱਚ ਐਨਐਚਪੀਸੀ (NHPC) ਦੇ 300 ਮੈਗਾਵਾਟ ਕਰਨੀਸਰ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕੀਤਾ ਗਿਆ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਜਸਥਾਨ ਵਿੱਚ ਐਨਐਚਪੀਸੀ (NHPC) ਦੇ 300 ਮੈਗਾਵਾਟ ਕਰਨੀਸਰ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕੀਤਾ ਗਿਆ

ਨਵੀਂ ਦਿੱਲੀ, 06 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ 4 ਜੁਲਾਈ 2026 ਨੂੰ ਰਾਜਸਥਾਨ ਦੇ ਬੀਕਾਨੇਰ ਵਿੱਚ ਸਥਿਤ ਐਨਐਚਪੀਸੀ ਦੇ 300 ਮੈਗਾਵਾਟ ਸਮਰੱਥਾ ਵਾਲੇ ਕਰਨੀਸਰ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਵਰਚੁਅਲ ਮਾਧਿਅਮ ਰਾਹੀਂ ਕੀਤਾ। ਇਹ ਪ੍ਰੋਜੈਕਟ ਭਾਰਤ ਦੀ ਨਵਿਆਉਣਯੋਗ ਊਰਜਾ (Renewable Energy) ਸਮਰੱਥਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ ਅਤੇ ਸਵੱਛ ਊਰਜਾ ਤੇ ਟਿਕਾਊ ਵਿਕਾਸ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

IMG-20260706-WA0028

ਇਸ ਪ੍ਰੋਜੈਕਟ ਦਾ ਉਦਘਾਟਨ ਮਾਨਯੋਗ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰੀਭਾਊ ਕਿਸਨਰਾਓ ਬਾਗੜੇ, ਮਾਨਯੋਗ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ, ਮਾਨਯੋਗ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਅਤੇ ਮਾਨਯੋਗ ਰਾਜਸਥਾਨ ਦੀ ਉਪ-ਮੁੱਖ ਮੰਤਰੀ ਸ਼੍ਰੀਮਤੀ ਦੀਆ ਕੁਮਾਰੀ ਅਤੇ ਡਾ. ਪ੍ਰੇਮ ਚੰਦ ਬੈਰਵਾ ਦੀ ਗੌਰਵਮਈ ਹਾਜ਼ਰੀ ਵਿੱਚ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮਾਨਯੋਗ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਭਾਰਤ ਦੀ ਊਰਜਾ ਸੁਰੱਖਿਆ ਅਤੇ ਟਿਕਾਊ ਭਵਿੱਖ ਦੀ ਨੀਂਹ ਪੱਥਰ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਸਥਾਨ ਵਿੱਚ ਵਿਸ਼ਵ ਪੱਧਰੀ ਸੌਰ ਊਰਜਾ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ, ਜੋ ਦੇਸ਼ ਦੀਆਂ ਸਵੱਛ ਊਰਜਾ ਸਬੰਧੀ ਇੱਛਾਵਾਂ ਵਿੱਚ ਰਾਜ ਦੀ ਇੱਕ ਪ੍ਰਮੁੱਖ ਯੋਗਦਾਨੀ ਵਜੋਂ ਭੂਮਿਕਾ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।

IMG-20260706-WA0026

ਸ਼੍ਰੀ ਭੂਪੇਂਦਰ ਗੁਪਤਾ, ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ, ਐਨਐਚਪੀਸੀ ਨੇ ਇਸ ਪ੍ਰੋਜੈਕਟ ਦੇ ਸਫਲ ਸੰਚਾਲਨ ਵਿੱਚ ਨਿਰੰਤਰ ਮਾਰਗਦਰਸ਼ਨ ਅਤੇ ਸਮਰਥਨ ਲਈ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਭਾਰਤ ਸਰਕਾਰ, ਰਾਜਸਥਾਨ ਸਰਕਾਰ, ਬਿਜਲੀ ਮੰਤਰਾਲੇ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਅਤੇ ਹੋਰ ਸਾਰੇ ਹਿੱਸੇਦਾਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਾਰਤ ਦੇ ਸਵੱਛ ਊਰਜਾ ਅਤੇ ਨਵਿਆਉਣਯੋਗ ਊਰਜਾ ਦੇ ਟੀਚਿਆਂ ਵਿੱਚ ਯੋਗਦਾਨ ਪਾਉਣ ਲਈ ਐਨਐਚਪੀਸੀ ਦੀ ਵਚਨਬੱਧਤਾ ਨੂੰ ਦੁਹਰਾਇਆ।

300 ਮੈਗਾਵਾਟ ਕਰਨੀਸਰ ਸੋਲਰ ਪਾਵਰ ਪਲਾਂਟ ਭਾਰਤ ਦੀ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਮਜ਼ਬੂਤ ਕਰਨ ਅਤੇ ਭਾਰਤ ਸਰਕਾਰ ਦੇ 'ਆਤਮਨਿਰਭਰ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਨ ਪ੍ਰਤੀ ਐਨਐਚਪੀਸੀ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਨੂੰ ਘਰੇਲੂ ਪੱਧਰ 'ਤੇ ਬਣੇ ਲਗਭਗ 7.75 ਲੱਖ ਸੋਲਰ ਪੀਵੀ ਸੈੱਲ ਅਤੇ ਮੋਡੀਊਲਾਂ ਦੀ ਵਰਤੋਂ ਕਰਕੇ ਵਿਕਸਤ ਕੀਤਾ ਜਾ ਰਿਹਾ ਹੈ।

ਇਸ ਸੋਲਰ ਪਾਵਰ ਪਲਾਂਟ ਤੋਂ ਹਰ ਸਾਲ ਲਗਭਗ 75 ਕਰੋੜ ਯੂਨਿਟ ਸਵੱਛ ਬਿਜਲੀ ਉਤਪਾਦਨ ਦੀ ਉਮੀਦ ਹੈ। ਇਹ ਦੇਸ਼ ਦੇ ਨਵਿਆਉਣਯੋਗ ਊਰਜਾ ਬਾਸਕੇਟ ਵਿੱਚ ਵੱਡਾ ਯੋਗਦਾਨ ਪਾਵੇਗਾ ਅਤੇ ਹਰ ਸਾਲ ਲਗਭਗ 6.4 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ, ਜਿਸ ਨਾਲ ਵਾਤਾਵਰਣ ਦੀ ਸਥਿਰਤਾ ਵਿੱਚ ਵਾਧਾ ਹੋਵੇਗਾ ਅਤੇ ਭਾਰਤ ਦੀਆਂ ਜਲਵਾਯੂ ਸਬੰਧੀ ਵਚਨਬੱਧਤਾਵਾਂ ਨੂੰ ਸਮਰਥਨ ਮਿਲੇਗਾ।

ਇਸ ਪ੍ਰੋਜੈਕਟ ਨੇ ਸਵੱਛ ਊਰਜਾ ਉਤਪਾਦਨ ਤੋਂ ਇਲਾਵਾ, 40 ਤੋਂ ਵੱਧ ਸਥਾਨਕ ਲੋਕਾਂ ਲਈ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ। ਜਿਸ ਨਾਲ ਇਸ ਖੇਤਰ ਦਾ ਸਮਾਜਿਕ-ਆਰਥਿਕ ਵਿਕਾਸ ਹੋਇਆ ਹੈ ਅਤੇ ਰਾਜਸਥਾਨ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਨਿਯਮਤ ਆਜੀਵਿਕਾ (ਰੁਜ਼ਗਾਰ) ਦੇ ਸਾਧਨ ਪੈਦਾ ਹੋਏ ਹਨ।

ਐਨਐਚਪੀਸੀ ਲਿਮਟਿਡ, ਬਿਜਲੀ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ ਇੱਕ ਨਵਰਤਨ ਸੀਪੀਐਸਈ (CPSE) ਹੈ। ਇਸ ਦੀ ਸਥਾਪਿਤ ਸਮਰੱਥਾ 9332.90 ਮੈਗਾਵਾਟ (ਸੰਯੁਕਤ ਉੱਦਮ/ਸਹਾਇਕ ਕੰਪਨੀਆਂ ਸਮੇਤ) ਹੈ। ਇਹ ਜਲ-ਬਿਜਲੀ, ਸੌਰ ਅਤੇ ਪਵਨ ਊਰਜਾ ਪ੍ਰੋਜੈਕਟਾਂ ਰਾਹੀਂ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਤੇਜ਼ੀ ਨਾਲ ਆਪਣਾ ਵਿਸਤਾਰ ਕਰ ਰਹੀ ਹੈ, ਜਿਸ ਨਾਲ ਦੇਸ਼ ਦੇ ਸਥਿਰ ਅਤੇ ਗ੍ਰੀਨ ਐਨਰਜੀ ਭਵਿੱਖ ਵਿੱਚ ਮਹੱਤਵਪੂਰਨ ਯੋਗਦਾਨ ਮਿਲ ਰਿਹਾ ਹੈ।

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ