ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਪਹਿਲਾਂ MPs & MLAs ਨੂੰ ਕਰਵਾਉਣਾ ਪਵੇਗਾ ਕੋਵਿਡ-19 ਟੈਸਟ
By Azad Soch
On
New Delhi, 11,JUN,2025,(Azad Soch News):- ਦਿੱਲੀ ਦੇ ਸਾਰੇ ਭਾਜਪਾ ਵਿਧਾਇਕ, ਸੰਸਦ ਮੈਂਬਰ ਅਤੇ ਮੁੱਖ ਅਧਿਕਾਰੀ ਬੁੱਧਵਾਰ ਨੂੰ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਦਿੱਲੀ ਵਿੱਚ ਪਾਰਟੀ ਦੀਆਂ ਹਾਲੀਆ ਚੋਣਾਂ ਵਿੱਚ ਸਫਲਤਾਵਾਂ ਤੋਂ ਬਾਅਦ ਇਸ ਮੀਟਿੰਗ ਨੂੰ ਇੱਕ ਰਣਨੀਤਕ ਕਦਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਦਿੱਲੀ ਦੀ ਨਵੀਂ ਸਰਕਾਰ ਅਧੀਨ ਵਿਕਾਸ ਯੋਜqਨਾਵਾਂ, ਨੀਤੀਗਤ ਤਰਜੀਹਾਂ ਅਤੇ ਸੰਗਠਨਾਤਮਕ ਮਜ਼ਬੂਤੀ 'ਤੇ ਚਰਚਾ ਹੋਣ ਦੀ ਉਮੀਦ ਹੈ। ਨਿਊਜ਼18 ਦੀ ਖ਼ਬਰ ਅਨੁਸਾਰ ਭਾਜਪਾ ਨੇ ਪੀਐੱਮ ਮੋਦੀ (PM Modi) ਨਾਲ ਇਸ ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਕੋਵਿਡ-19 ਲਈ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਸਾਰਿਆਂ ਨੂੰ ਕੋਰੋਨਾ (Corona) ਦੀ ਰਿਪੋਰਟ ਜਮ੍ਹਾਂ ਕਰਾਉਣੀ ਪਵੇਗੀ।
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...