ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
By Azad Soch
On
New Delhi,19 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ,ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ,23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ,ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ‘ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ‘ਚ ਵੀ ਸ਼ਾਮਲ ਹੋਣਗੇ,ਇਸ ਤੋਂ ਬਾਅਦ ਪ੍ਰਧਾਨ ਮੰਤਰੀ 24 ਮਈ ਨੂੰ ਮੁੜ ਪੰਜਾਬ ਆਉਣਗੇ,ਇੱਥੇ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ,ਪੰਜਾਬ ਵਿੱਚ ਲੋਕ ਸਭ ਚੋਣਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ,ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ (Lok Sabha Elections) ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ।
Latest News
15 Feb 2025 15:03:38
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...