ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰਸਾਰਣ ਦੇ 120ਵੇਂ ਸ਼ੋਅ ਨੂੰ ਸੰਬੋਧਨ ਕੀਤਾ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰਸਾਰਣ ਦੇ 120ਵੇਂ ਸ਼ੋਅ ਨੂੰ ਸੰਬੋਧਨ ਕੀਤਾ

New Delhi,30,MARCH,2025,(Azad Soch News):- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਪਣੇ ਰੇਡੀਓ ਪ੍ਰਸਾਰਣ ਦੇ 120ਵੇਂ ਸ਼ੋਅ ਨੂੰ ਸੰਬੋਧਨ ਕੀਤਾ,ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਸ਼ੋਅ ’ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ, ਉਨ੍ਹਾਂ ਨੇ ਭਾਰਤ ਵਿਚ ਟੈਕਸਟਾਈਲ ਰਹਿੰਦ-ਖੂੰਹਦ ਦੀ ਵੱਧ ਰਹੀ ਚੁਣੌਤੀ ’ਤੇ ਜ਼ੋਰ ਦਿਤਾ। ਕੱਪੜਾ ਰਹਿੰਦ-ਖੂੰਹਦ ਦੇ ਮੁੱਦੇ ’ਤੇ ਬੋਲਦਿਆਂ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਇਸ ਖੇਤਰ ਵਿਚ ਇੱਕ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਦੱਸਣਯੋਗ ਕਿ ਆਪਣੇ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਟੈਕਸਟਾਈਲ ਰਹਿੰਦ-ਖੂੰਹਦ ਨਾਲ ਸਬੰਧਤ ਚੁਣੌਤੀਆਂ ਬਾਰੇ ਦਸਿਆ।ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਈ ਸੰਸਥਾਵਾਂ ਇਨ੍ਹੀਂ ਦਿਨੀਂ ’ਸਰਕੂਲਰ ਫੈਸ਼ਨ ਬ੍ਰਾਂਡ’ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਇਸ ਤੋਂ ਇਲਾਵਾ, ਕੁਝ ਪਲੇਟਫਾਰਮਾਂ ’ਤੇ ਕੱਪੜੇ ਕਿਰਾਏ ’ਤੇ ਵੀ ਲਏ ਜਾ ਰਹੇ ਹਨ। ਕੁਝ ਸੰਸਥਾਵਾਂ ਪੁਰਾਣੇ ਕੱਪੜੇ ਇਕੱਠੇ ਕਰਦੀਆਂ ਹਨ, ਉਨ੍ਹਾਂ ਦੀ ਮੁਰੰਮਤ ਕਰਦੀਆਂ ਹਨ ਅਤੇ ਗਰੀਬਾਂ ਨੂੰ ਵੰਡਦੀਆਂ ਹਨ,ਅੰਤ ਵਿਚ, ਕੁਝ ਸ਼ਹਿਰਾਂ ਦੀਆਂ ਉਦਾਹਰਣਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਾਣੀਪਤ, ਤਿਰੂਪੁਰ ਅਤੇ ਬੰਗਲੁਰੂ ਵਰਗੇ ਸ਼ਹਿਰ ਟੈਕਸਟਾਈਲ (Textile) ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਤਰੀਕੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀਪਤ ਹੁਣ ਟੈਕਸਟਾਈਲ ਰੀਸਾਈਕਲਿੰਗ ਲਈ ਇੱਕ ਗਲੋਬਲ ਹੱਬ ਬਣ ਰਿਹਾ ਹੈ ਅਤੇ ਬੰਗਲੁਰੂ ਵਿੱਚ ਇਸ ਖੇਤਰ ਵਿਚ ਕਈ ਨਵੀਨਤਾਕਾਰੀ ਤਕਨੀਕੀ ਹੱਲ ਆ ਰਹੇ ਹਨ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ