ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) ਦੀਆਂ ਦਿਲੋਂ ਮੁਬਾਰਕਬਾਦ ਦਿੱਤੀਆਂ ਹਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) ਦੀਆਂ ਦਿਲੋਂ ਮੁਬਾਰਕਬਾਦ ਦਿੱਤੀਆਂ ਹਨ

ਚੰਡੀਗੜ੍ਹ/ਨਵੀਂ ਦਿੱਲੀ, 28, ਮਈ, 2026, (ਆਜ਼ਾਦ ਸੋਚ ਨਿਊਜ਼):-   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) ਦੀਆਂ ਦਿਲੋਂ ਮੁਬਾਰਕਬਾਦ ਦਿੱਤੀਆਂ ਹਨ। ਦੋਵਾਂ ਆਗੂਆਂ ਨੇ ਇਸ ਖ਼ਾਸ ਮੌਕੇ 'ਤੇ ਦੇਸ਼ ਵਾਸੀਆਂ ਲਈ ਖੁਸ਼ਹਾਲੀ, ਆਪਸੀ ਭਾਈਚਾਰੇ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼:
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਤਿਆਗ, ਕਰੁਣਾ ਅਤੇ ਮਾਨਵਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਮੁਬਾਰਕ ਦਿਨ ਸਾਰਿਆਂ ਦੇ ਜੀਵਨ ਵਿੱਚ ਸੁਖ, ਸ਼ਾਂਤੀ, ਚੰਗੀ ਸਿਹਤ ਅਤੇ ਸਫਲਤਾ ਲੈ ਕੇ ਆਵੇ ਅਤੇ ਸਾਡੇ ਸਮਾਜ ਵਿੱਚ ਏਕਤਾ ਤੇ ਸਦਭਾਵਨਾ ਦੀ ਭਾਵਨਾ ਹੋਰ ਮਜ਼ਬੂਤ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ (X) ਰਾਹੀਂ ਸਮੂਹ ਮੁਸਲਿਮ ਜਗਤ ਨੂੰ ਈਦ ਦੀਆਂ ਮੁਬਾਰਕਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਈਦ-ਉਲ-ਅਜ਼ਹਾ ਦਾ ਦਿਨ ਰੱਬ ਪ੍ਰਤੀ ਅਟੁੱਟ ਵਿਸ਼ਵਾਸ, ਕੁਰਬਾਨੀ ਅਤੇ ਸਮਰਪਣ ਦਾ ਪ੍ਰਤੀਕ ਹੈ। ਸੀ.ਐਮ. ਮਾਨ ਨੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਪੂਰੇ ਦੇਸ਼ ਵਿੱਚ ਆਪਸੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਗੂੜ੍ਹਾ ਕਰੇ ਅਤੇ ਹਰ ਇੱਕ ਦੀ ਜ਼ਿੰਦਗੀ ਵਿੱਚ ਤਰੱਕੀ ਖੁਸ਼ਹਾਲੀ ਆਵੇ। ਈਦ-ਉਲ-ਅਜ਼ਹਾ ਮੁਬਾਰਕ! ਇਹ ਪਵਿੱਤਰ ਤਿਉਹਾਰ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਢੇਰ ਸਾਰੀਆਂ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ।

 

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ