ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
ew Delhi,14 April,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਨੇ ਵੀ ਸੰਸਦ ਭਵਨ ਵਿਖੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ (Babasaheb Bhimrao Ambedkar) ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ (X) ‘ਤੇ ਇਕ ਪੋਸਟ ਲਿਖਦੇ ਹੋਏ ਕਿਹਾ, ‘ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ,ਜੈ ਭੀਮ।’ ਇਸ ਪੋਸਟ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਪ੍ਰੋਗਰਾਮਾਂ ‘ਚ ਬਾਬਾ ਸਾਹਿਬ ਅੰਬੇਡਕਰ ‘ਤੇ ਦਿੱਤੇ ਆਪਣੇ ਭਾਸ਼ਣਾਂ ‘ਤੇ ਆਧਾਰਿਤ ਵੀਡੀਓ ਵੀ ਸ਼ੇਅਰ ਕੀਤੀ ਹੈ,ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਭਵਨ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 134ਵੀਂ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਹੈ,ਸਾਡੇ ਦੇਸ਼ ਵਿੱਚ ਹਰ ਸਾਲ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ।



