ਕੇਂਦਰ ਸਰਕਾਰ ਨੇ ਮਨਰੇਗਾ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ

ਕੇਂਦਰ ਸਰਕਾਰ ਨੇ ਮਨਰੇਗਾ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ

New Delhi,28 March,2024,(Azad Soch News):- ਕੇਂਦਰ ਸਰਕਾਰ (Central Govt) ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ,ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ,ਇਸ ਸਬੰਧੀ ਵੀਰਵਾਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ,ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਵਧੀ ਮਜ਼ਦੂਰੀ ਦੀ ਦਰ ਵਿੱਤੀ ਸਾਲ 2024-25 ਲਈ ਹੈ,ਮਨਰੇਗਾ ਮਜ਼ਦੂਰਾਂ ਲਈ ਨਵੀਂਆਂ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ,ਮਨਰੇਗਾ ਮਜ਼ਦੂਰੀ ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਦੇ ਬਰਾਬਰ ਹੀ ਹੈ,ਨੋਟੀਫਿਕੇਸ਼ਨ ਦੇ ਅਨੁਸਾਰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ 2023-24 ਦੇ ਮੁਕਾਬਲੇ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ,ਇਸ ਦੇ ਨਾਲ ਹੀ ਗੋਆ ਵਿੱਚ ਮਜ਼ਦੂਰੀ ਸਭ ਤੋਂ ਵੱਧ ਵਧਾਈ ਗਈ ਹੈ,ਇੱਥੇ ਮਨਰੇਗਾ ਦੀਆਂ ਮਜ਼ਦੂਰੀ ਦਰਾਂ ਵਿੱਚ 10.6 ਫੀਸਦੀ ਦਾ ਵਾਧਾ ਹੋਇਆ ਹੈ।

ਮਨਰੇਗਾ

Advertisement

Latest News

NEET UG ਨਤੀਜਾ 2024 ਘੋਸ਼ਿਤ NEET UG ਨਤੀਜਾ 2024 ਘੋਸ਼ਿਤ
New Delhi,20 July,2024,(Azad Soch News):- ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਨੇ ਅੱਜ 20 ਜੁਲਾਈ ਨੂੰ NEET UG ਪ੍ਰੀਖਿਆ ਦਾ ਸ਼ਹਿਰ...
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਦੁਬਈ ਫ਼ਰਾਰ ਹੋਣ ਤੋਂ ਪਹਿਲਾਂ ਪ੍ਰਸ਼ਾਂਤ ਮਾਝੇਕਰ ਗ੍ਰਿਫ਼ਤਾਰ
ਗਰਮੀਆਂ 'ਚ ਜਾਮੁਨ ਖਾਣਾ ਸਿਹਤ ਲਈ ਫਾਇਦੇਮੰਦ ਹੈ,ਇਨ੍ਹਾਂ ਬਿਮਾਰੀਆਂ ਲਈ ਵਰਦਾਨ ਹੈ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ
ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਜੀ ਤੋਂ ‘ਹਰਿਆਣਾ ਸਿੱਖ ਏਕਤਾ ਦਲ’ ਦੀ ਸ਼ੁਰੂਆਤ ਕੀਤੀ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-07-2024 ਅੰਗ 676
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ