ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣ ਲਈ ਸੰਵਿਧਾਨਕ ਸੋਧ ਬਿਲ ਮੰਗਲਵਾਰ ਨੂੰ ਲੋਕ ਸਭਾ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ
By Azad Soch
On
New Delhi,17 DEC,2024,(Azad Soch News):- ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ (Assembly Elections) ਇਕੋ ਸਮੇਂ ਕਰਵਾਉਣ ਲਈ ਸੰਵਿਧਾਨਕ ਸੋਧ ਬਿਲ (Constitutional Amendment Bill) ਮੰਗਲਵਾਰ ਨੂੰ ਲੋਕ ਸਭਾ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਫਿਰ ਇਸ ਨੂੰ ਦੋਹਾਂ ਸਦਨਾਂ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਮੰਗਲਵਾਰ ਨੂੰ ਲੋਕ ਸਭਾ ’ਚ ਸੰਵਿਧਾਨ (129ਵੀਂ ਸੋਧ) ਬਿਲ 2024 ਪੇਸ਼ ਕਰ ਸਕਦੇ ਹਨ। ਬਿਲ ਪੇਸ਼ ਕੀਤੇ ਜਾਣ ਤੋਂ ਬਾਅਦ ਮੇਘਵਾਲ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਬੇਨਤੀ ਕਰਨਗੇ ਕਿ ਉਹ ਇਸ ਬਿਲ ਨੂੰ ਵਿਆਪਕ ਵਿਚਾਰ-ਵਟਾਂਦਰੇ ਲਈ ਸੰਸਦ ਦੀ ਸੰਯੁਕਤ ਕਮੇਟੀ ਕੋਲ ਭੇਜਣ। ਸੰਯੁਕਤ ਕਮੇਟੀ ਦਾ ਗਠਨ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਗਿਣਤੀ ਦੇ ਅਨੁਸਾਰ ਅਨੁਪਾਤ ਦੇ ਆਧਾਰ ’ਤੇ ਕੀਤਾ ਜਾਵੇਗਾ। ਸੱਭ ਤੋਂ ਵੱਡੀ ਪਾਰਟੀ ਹੋਣ ਦੇ ਨਾਤੇ ਭਾਜਪਾ ਨੂੰ ਕਮੇਟੀ ਦੀ ਪ੍ਰਧਾਨਗੀ ਮਿਲੇਗੀ ਅਤੇ ਇਸ ਦੇ ਕਈ ਮੈਂਬਰ ਇਸ ਦਾ ਹਿੱਸਾ ਹੋਣਗੇ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


