ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ

ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ

New Delhi,15 NOV,2024,(Azad Soch News):- ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਸੰਘਣੀ ਧੁੰਦ (Thick Fog) ਨੇ ਢੱਕਣਾ ਸ਼ੁਰੂ ਕਰ ਦਿੱਤਾ ਹੈ,ਦਿੱਲੀ-ਐੱਨਸੀਆਰ (Delhi-NCR) ‘ਚ ਧੂੰਏਂ ਅਤੇ ਹਵਾ ਪ੍ਰਦੂਸ਼ਣ ਕਾਰਨ ਦਿਨ ‘ਚ ਗਰਮੀ ਮਹਿਸੂਸ ਹੁੰਦੀ ਹੈ,ਪਰ ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਹਲਕੀ ਧੁੰਦ ਵੀ ਛਾਈ ਰਹਿੰਦੀ ਹੈ,ਮੌਸਮ ਵਿਭਾਗ (Department of Meteorology) ਮੁਤਾਬਕ 18 ਨਵੰਬਰ ਤੋਂ ਬਾਅਦ ਦਿੱਲੀ ਵਿੱਚ ਧੁੰਦ (Fog) ਪੈਣ ਦੀ ਸੰਭਾਵਨਾ ਹੈ,ਇਸ ਸਮੇਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਤੋਂ 17 ਡਿਗਰੀ ਸੈਲਸੀਅਸ ਵਿਚਕਾਰ ਬਣਿਆ ਹੋਇਆ ਹੈਅਗਲੇ 5 ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ,ਮੱਧ ਭਾਰਤ ‘ਚ ਤਾਪਮਾਨ ਮੌਜੂਦਾ ਪੱਧਰ ‘ਤੇ ਰਹੇਗਾ, ਜਦਕਿ ਪੂਰਬੀ ਭਾਰਤ ‘ਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ,ਆਈਐਮਡੀ (IMD) ਨੇ ਚੇਤਾਵਨੀ ਦਿੱਤੀ ਹੈ,ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਛੱਤੀਸਗੜ੍ਹ ਵਿੱਚ 20 ਨਵੰਬਰ ਤੱਕ ਸੰਘਣੀ ਧੁੰਦ (Thick Fog) ਬਣੀ ਰਹੇਗੀ,ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਕਰਾਈਕਲ ਅਤੇ ਮਾਹੇ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

Latest News

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...
ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ