ਸਰਕਾਰ ਨੇ SCL Mohali ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ :ਡਾ. ਵਿਕਰਮਜੀਤ ਸਿੰਘ ਸਾਹਨੀ

ਸਰਕਾਰ ਨੇ SCL Mohali ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ :ਡਾ. ਵਿਕਰਮਜੀਤ ਸਿੰਘ ਸਾਹਨੀ

New Delhi,07 DEC,2024, (Azad Soch News):- ਪਾਰਲੀਮੈਂਟ ਦੇ ਵਰਤਮਾਨ ਸੈਸ਼ਨ ਦੌਰਾਨ ਡਾ. ਵਿਕਰਮਜੀਤ ਸਿੰਘ ਸਾਹਨੀ (Dr. Vikramjit Singh Sahni) ਮੈਂਬਰ ਪਾਰਲੀਮੈਂਟ (ਰਾਜਸਭਾ) ਨੂੰ ਦਿੱਤੇ ਇੱਕ ਲਿਖਤੀ ਜਵਾਬ ਵਿੱਚ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਜਿਤਿਨ ਪ੍ਰਸਾਦਾ ਨੇ ਮੋਹਾਲੀ ਦੀ ਸੈਮੀ-ਕੰਡਕਟਰ ਲੈਬਾਰਟਰੀ (ਐਸ.ਸੀ.ਐਲ.) ਦੇ ਆਧੁਨਿਕੀਕਰਨ ਦੀ ਯੋਜਨਾ ਬਾਰੇ ਇੱਕ ਅੱਪਡੇਟ ਮੁਹੱਈਆ ਕਰਵਾਇਆ ਹੈ।  

 ਡਾ. ਵਿਕਰਮਜੀਤ ਸਿੰਘ ਸਾਹਨੀ  ਨੇ ਫਰਵਰੀ 2024 ਵਿੱਚ SCL ਲਈ 10,000 ਕਰੋੜ ਦੀ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਇਸਦੀ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ,ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਕੁੱਲ 76,000 ਕਰੋੜ ਦੀ ਰਕਮ ਦੇ ਨਾਲ ਇੱਕ ਵਿਆਪਕ ਸੈਮੀਕਨ ਇੰਡੀਆ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਹੈ। ਇਸ ਪ੍ਰੋਗਰਾਮ ਦੇ ਤਹਿਤ, ਮੋਹਾਲੀ ਵਿੱਚ ਸੈਮੀ-ਕੰਡਕਟਰ ਲੈਬਾਰਟਰੀ (Semi-conductor Laboratory)ਦਾ ਆਧੁਨਿਕੀਕਰਨ ਇੱਕ ਮੁੱਖ ਹਿੱਸਾ ਹੈ।

ਹਾਲਾਂਕਿ, ਸਰਕਾਰ ਇਸ ਅਹਿਮ ਪ੍ਰਾਜੈਕਟ ਨੂੰ ਅਪਗ੍ਰੇਡ ਕਰਨ ਲਈ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਹਿੱਸੇਦਾਰਾਂ ਨਾਲ ਮਸ਼ਵਰਾ ਕਰ ਰਹੀ ਹੈ,ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਇਹ ਵੀ ਕਿਹਾ ਕਿ ਮੋਹਾਲੀ ਸਥਿਤ ਸੈਮੀ-ਕੰਡਕਟਰ ਲੈਬਾਰਟਰੀ ਭਾਰਤ ਦੀ ਤਕਨੀਕੀ ਅਤੇ ਆਰਥਿਕ ਸਵੈ-ਨਿਰਭਰਤਾ ਲਈ ਰਣਨੀਤਕ ਮਹੱਤਵ ਰੱਖਦੀ ਹੈ ਅਤੇ ਉਹ ਪਿਛਲੇ ਇੱਕ ਸਾਲ ਤੋਂ ਇਸ ਮੁੱਦੇ ਨੂੰ ਸਰਕਾਰ ਕੋਲ ਉਠਾ ਰਹੇ ਹਨ। ਇਸ ਲਿਖਤੀ ਭਰੋਸੇ ਨਾਲ ਉਹ ਆਧੁਨਿਕੀਕਰਨ ਲਈ ਆਸਵੰਦ ਹਨ । ਸ੍ਰ ਸਾਹਨੀ ਨੇ ਕਿਹਾ ਕਿ ਸਰਕਾਰ ਨੂੰ ਇਸ ਪ੍ਰਾਯੋਜਨਾ ਨੂੰ ਮਨਜ਼ੂਰੀ ਵਾਸਤੇ ਕੈਬਨਿਟ ਵਿੱਚ ਪੇਸ਼ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ