Weather Update: ਮੌਸਮ ਵਿਭਾਗ ਅਨੁਸਾਰ 22 ਅਤੇ 23 ਜਨਵਰੀ, 2026 ਨੂੰ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਜਾਵੇਗਾ
New Delhi, 22,JAN,2026,(Azad Soch News):- ਮੌਸਮ ਵਿਭਾਗ ਅਨੁਸਾਰ 22 ਅਤੇ 23 ਜਨਵਰੀ, 2026 ਨੂੰ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਜਾਵੇਗਾ। ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ 'ਤੇ ਗੜੇਮਾਰੀ ਹੋ ਸਕਦੀ ਹੈ,ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਵਿੱਚ ਸਵੇਰ ਵੇਲੇ ਭਾਰੀ ਧੁੰਦ ਪਵੇਗੀ, ਜਿਸ ਨਾਲ ਸੜਕੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮੌਸਮ ਵਿਭਾਗ (Department of Meteorology) ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗੜੇਮਾਰੀ ਦੌਰਾਨ ਸਾਵਧਾਨ ਰਹਿਣ ਅਤੇ ਧੁੰਦ ਵਿੱਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੂਰਬੀ ਰਾਜਸਥਾਨ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਵੇਲੇ ਸੰਘਣੀ ਧੁੰਦ ਦਾ ਕਹਿਰ ਜਾਰੀ ਰਹੇਗਾ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਪੱਛਮੀ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਦੇ ਨਾਲ ਬਿਜਲੀ ਲਿਸ਼ਕਣ ਅਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 23 ਜਨਵਰੀ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

