ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ

 ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ

New Delhi,01 DEC,2024,(Azad Soch News):- ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ ਹਨ,ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ (LPG Cylinder) ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਅਤੇ ਇਸ ਦੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ (Indian Oil Corporation) ਨੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ,ਇਹ ਵਾਧਾ 19 ਕਿਲੋ ਦੇ ਐਲਪੀਜੀ ਸਿਲੰਡਰ ਲਈ ਕੀਤਾ ਗਿਆ ਹੈ ਅਤੇ ਆਮ ਐਲਪੀਜੀ (LPG) ਯਾਨੀ 14.2 ਕਿਲੋ ਦੇ ਗੈਸ ਸਿਲੰਡਰ ਦੇ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਅੱਜ 1 ਦਸੰਬਰ 2024 ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ।ਦਿੱਲੀ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 'ਚ 16.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਅਤੇ ਇਹ 1818.50 ਰੁਪਏ ਪ੍ਰਤੀ ਸਿਲੰਡਰ 'ਤੇ ਆ ਗਿਆ ਹੈ,ਮੁੰਬਈ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 'ਚ 16.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਅਤੇ ਇਹ 1771 ਰੁਪਏ ਪ੍ਰਤੀ ਸਿਲੰਡਰ 'ਤੇ ਆ ਗਿਆ ਹੈ।

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ