ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ
ਪਠਾਣਮਾਜਰਾ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਲਾਏ ਸਰੀਰਕ ਸੋਸ਼ਣ ਦੇ ਇਲਜ਼ਾਮਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ
Patiala,25,March,2026,(Azad Soch News):- ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ (Sanaur Assembly Constituency) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੂੰ ਪਟਿਆਲਾ ਪੁਲਿਸ (Patiala Police) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਠਾਣਮਾਜਰਾ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਲਾਏ ਸਰੀਰਕ ਸੋਸ਼ਣ ਦੇ ਇਲਜ਼ਾਮਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ।
ਪਠਾਣਮਾਜਰਾ (Pathan Majra) ਵੱਲੋਂ ਅਦਾਲਤ ’ਚ ਆਪਣੀ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ ਪਰ ਅਦਾਲਤ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵਾਲੀ ਨੂੰ ਖਾਰਜ ਕਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਜ਼ਮਾਨਤ ਲੈਣ ਲਈ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਦਾ ਵੀ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਉਥੋਂ ਵੀ ਜ਼ਮਾਨਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪਠਾਣਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਸੀ।
ਇਸ ਮਾਮਲੇ ਦੇ ਮੁੱਖ ਪਹਿਲੂ ਇਸ ਤਰ੍ਹਾਂ ਹਨ:
• ਕਾਰਨ: ਇਹ ਕਾਰਵਾਈ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦਰਜ ਕਰਵਾਏ ਗਏ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਦੱਸੀ ਜਾ ਰਹੀ ਹੈ।
• ਸਿਆਸੀ ਪ੍ਰਤੀਕਿਰਿਆ: ਸੱਤਾਧਾਰੀ ਪਾਰਟੀ ਦੇ ਵਿਧਾਇਕ ਦੀ ਗ੍ਰਿਫ਼ਤਾਰੀ ਹੋਣ ਕਾਰਨ ਵਿਰੋਧੀ ਧਿਰਾਂ ਵੱਲੋਂ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
• ਪੁਲਿਸ ਕਾਰਵਾਈ: ਪਟਿਆਲਾ ਪੁਲਿਸ (Patiala Police) ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਕਾਨੂੰਨੀ ਪੱਖਾਂ ਨੂੰ ਸਪੱਸ਼ਟ ਕੀਤਾ ਜਾ ਸਕੇ।

