ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ
Sri Anandpur Sahib, 13,MARCH,2025,(Azad Soch News):- ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿਚ 13 ਤੋ 15 ਮਾਰਚ ਤੱਕ ਛੁੱਟੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਇਹ ਹੁਕਮ ਜਿਲ੍ਹਾ ਸਿੱਖਿਆ ਅਫਸਰ (District Education Officer) ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜਿਲ੍ਹਾਂ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੁੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇ ਪ੍ਰਬੰਧ ਕੀਤੇ ਜਾ ਸਕਣ,ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ 10 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ,ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ਪੁੱਜਦੇ ਹਨ।