ਖਿਡਾਰੀ ਗੁਰਸੇਵਕ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸਵਾਗਤ

ਖਿਡਾਰੀ ਗੁਰਸੇਵਕ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸਵਾਗਤ

ਫਿਰੋਜ਼ਪੁਰ 8 ਜੂਨ 2025 ( ਸੁਖਵਿੰਦਰ ਸਿੰਘ):- 2025 ਏਸ਼ੀਅਨ ਰੋਇੰਗ ਇੰਡੋਰ ਚੈਂਪੀਅਨਸ਼ਿਪ ਖੇਡਾਂ ਜੋ ਕਿ 28 ਮਈ ਤੋਂ 30 ਮਈ 2025 ਤੱਕ ਸਥਾਨ ਪਤਾਇਆ (ਥਾਈਲੈਂਡ) ਵਿੱਚ ਹੋਈਆਂ ਸਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਫਿਰੋਜ਼ਪੁਰ ਪਹੁੰਚਣ ਤੇ ਖਿਡਾਰੀ ਗੁਰਸੇਵਕ ਸਿੰਘ ਦਾ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸਿਮਰਨਜੀਤ ਸਿੰਘ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਗਿਆ| ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਦੇ ਪਿਤਾ ਉਦੇ ਚੰਦ ਦਹੀਯਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

     ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸਿਮਰਨਜੀਤ ਸਿੰਘ ਨੇ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਦਾ ਰੋਇੰਗ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਫਿਰੋਜਪੁਰ ਛਾਉਣੀ ਬੱਸ ਸਟੈਂਡ ਪੁੱਜਣ ’ਤੇ ਬਹੁਤ ਖੁਸ਼ੀ ਹੋਈ ਹੈ। ਉਹਨਾਂ ਕਿਹਾ ਕਿ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਗੁਰਸੇਵਕ ਸਿੰਘ ਨੇ ਥਾਈਲੈਂਡ ਵਿੱਚ ਹੋਈਆਂ ਗੇਮਾਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਮ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੀ ਵੀ ਮੁੱਖ ਤਰਜੀਹ ਰਹੀ ਹੈ ਕਿ ਖਿਡਾਰੀ ਵੱਡੀਆਂ ਵੱਡੀਆਂ ਗੇਮਾਂ ਵਿੱਚ ਮੱਲਾਂ ਮਾਰਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਖਿਡਾਰੀਆਂ ਨੂੰ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੈਕਟਿਸ ਵਾਸਤੇ ਖੇਡ ਮੈਦਾਨ ਬਣਾ ਕੇ ਦੇ ਰਹੀ ਹੈ। ਉਹਨਾਂ ਕਿਹਾ ਕਿ ਖਿਡਾਰੀ ਦੇਸ਼ ਦਾ ਮਾਣ ਹੁੰਦੇ ਹਨ ਅਤੇ ਇਹਨਾਂ ਖਿਡਾਰੀਆਂ ਵੱਲੋਂ ਹੀ ਬਾਹਰਲੇ ਮੁਲਕਾਂ ਵਿੱਚ ਜਾ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਇਸ ਮੌਕੇ ਖਿਡਾਰੀ ਅਤੇ ਉਨਾਂ ਦੇ ਪਰਿਵਾਰ ਵਾਲਿਆਂ, ਕੋਚ ਸਾਹਿਬਾਨਾਂ ਨੂੰ ਇਸ ਵੱਡੀ ਜਿੱਤ ਦੀ ਪ੍ਰਾਪਤੀ ਤੇ ਵਧਾਈ ਦਿੱਤੀ|

     ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਮਾਲਾ ਰਹੀਮੇ ਕੇ ਦਾ ਖੇਡ ਰੋਇੰਗ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਉਣ ਤੇ ਪੂਰੇ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ| ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਖਿਡਾਰੀਆਂ ਨੂੰ ਚੰਗੇ ਕੋਚ ਅਤੇ ਚੰਗਾ ਖੇਡ ਗਰਾਊਂਡ ਮੁਹਈਆ ਕਰਵਾਇਆ ਗਿਆ ਹੈ ਤਾਂ ਜੋ ਖਿਡਾਰੀ ਆਪਣੀ ਚੰਗੀ ਤਰ੍ਹਾਂ ਤਿਆਰੀ ਕਰਕੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਜਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ| ਉਹਨਾਂ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਦੀ ਇਸ ਜਿੱਤ ਤੇ ਉਹਨਾਂ ਨੂੰ ਪੂਰਾ ਮਾਣ ਹੈ| ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਤੋਂ ਇਲਾਵਾ ਖੇਡ ਜਗਤ ਦੇ ਪ੍ਰੇਮੀ ਅਤੇ ਕੋਚ ਸਾਹਿਬਾਨ ਹਾਜ਼ਰ ਸਨ|

Tags: news

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ