ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬ
 

ਚੰਡੀਗੜ੍ਹ, 25 ਨਵੰਬਰ:- ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ,ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 'ਰੰਗਲਾ ਪੰਜਾਬ' ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ ਅਤੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।

Advertisement

Latest News

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ
New Delhi, 20,JAN,2025,(Azad Soch News):-  ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ