ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ

ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ

ਮਲੋਟ/ਲੰਬੀ14 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਪਿੰਡਾਂ ਚ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਨੂੰ ਸਹੀ ਇਲਾਜ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

 

ਐਸ.ਡੀ.ਐਮ. ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਅਤੇ ਨਾਲੋ-ਨਾਲ ਤਸਕਰਾਂ ਨੂੰ ਫੜਿਆ ਵੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਯਾਤਰਾ ਨਹੀਂ ਹੈਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗਹਰ ਪੰਚਾਇਤਹਰ ਨੌਜਵਾਨਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।

 

ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

 

ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਨੇ ਅਪੀਲ ਕੀਤੀ ਕਿ ਹਰ ਪਿੰਡਹਰ ਪਰਿਵਾਰਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।

 

ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਮਨਵੀਰ ਸਿੰਘ ਖੁੱਡੀਆਂਡੀ.ਐਸ.ਪੀ. ਇਕਬਾਲ ਸਿੰਘ ਢਿੱਲੋਂਡੀ.ਐਸ.ਪੀ. ਜਸਪਾਲ ਸਿੰਘਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈਹਲਕਾ ਲੰਬੀ ਤੋਂ ਮੋਰਚਾ ਕੋਆਰਡੀਨੇਟਰ ਪਰਮਪਾਲ ਸਿੰਘ ਪੰਨੀਵਾਲਾਹਲਕਾ ਮਲੋਟ ਦੇ ਕੋਆਰਡੀਨੇਟਰ ਬਲਰਾਜ ਸਿੰਘ ਤੇ ਵੱਡੀ ਗਿਣਤੀ ਚ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।  

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ