ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

-ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ, ਛੱਪੜਾਂ ਨੂੰ ਕੀਤਾ ਅਣਗੌਲਿਆ : ਚੇਤਨ ਸਿੰਘ ਜੌੜਾਮਾਜਰਾ

-ਕਿਹਾ, ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਕੀਤੀ ਜਾ ਰਹੀ ਹੈ ਸਫ਼ਾਈ

ਸਮਾਣਾ/ਡਕਾਲਾ/ਪਟਿਆਲਾ, 20 ਜੂਨ,2025:- ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ।

 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ।

 ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

 ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ਼ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ਼ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ।

 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ