ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 4 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 125ਵੇਂ ਦਿਨ ਪੰਜਾਬ ਪੁਲਿਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ,520 ਗ੍ਰਾਮ ਅਫੀਮ ਅਤੇ 8270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 125 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 20,410 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 392 ਥਾਵਾਂ ਤੇ ਛਾਪੇਮਾਰੀ ਕੀਤੀ ਹੈ ਅਤੇ ਇਸ ਦੌਰਾਨ ਰਾਜ ਭਰ ਵਿੱਚ 79 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 417 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646