"ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ" ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ

ਚੰਡੀਗੜ੍ਹ,4 ਦਸੰਬਰ:

ਰਾਜ ਭਰ ਦੀਆਂ ਜੇਲਾਂ ਵਿੱਚ ਕਿੱਤਾ ਮੁਖੀ ਪਹਿਲ ਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜੇਲ੍ਹ ਵਿਭਾਗ ਪੰਜਾਬ ਅਤੇ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਕ ਵਿਸੇਸ਼ ਪ੍ਰੋਗਰਾਮ "ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ" : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦਾ ਉਦਘਾਟਨ ਭਾਰਤ ਦੇ ਮਾਨਯੋਗ ਚੀਫ ਜਸਟਿਸ, ਸ੍ਰੀ ਨਿਆਂਮੂਰਤੀ ਸੂਰਿਆ ਕਾਂਤ ਜੀ ਦੁਆਰਾ ਮਿਤੀ 6 ਦਸੰਬਰ 2025 ਨੂੰ ਸੈਂਟਰਲ ਜੇਲ੍ਹ, ਪਟਿਆਲਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਮਾਨਯੋਗ ਸੁਪਰੀਮ ਕੋਰਟ, ਹਾਈ ਕੋਰਟ ਦੇ ਜੱਜਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ।

ਇਹ ਪਹਿਲ ਪੰਜਾਬ ਦੀਆਂ ਜੇਲ੍ਹਾਂ ਨੂੰ ਸਿੱਖਿਆ ਅਤੇ ਪੁਨਰਵਾਸ ਕੇਂਦਰਾਂ ਵਿੱਚ ਤਬਦੀਲ ਕਰਨ ਦਾ ਇੱਕ ਅਨੋਖਾ ਉਪਰਾਲਾ ਹੈ, ਜਿਸ ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਸੂਬੇ ਦੀਆਂ ਸਮੂਹ 24 ਜੇਲ੍ਹਾਂ ਵਿੱਚ ਲਗਭਗ 2,500 ਕੈਦੀਆਂ ਨੂੰ ਰਾਸ਼ਟਰੀ ਪੱਧਰ ਦੀ ਪ੍ਰਮਾਣਿਤ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਦਾ ਮੁੱਖ ਮੰਤਵ ਜੇਲ੍ਹਾਂ ਦੇ ਅੰਦਰ ਕੁੱਲ 11 ਆਈ.ਟੀ.ਆਈ. ਦੀ ਸਥਾਪਨਾ, ਵੈਲਡਿੰਗ, ਇਲੈਕਟ੍ਰੀਸ਼ਨ, ਪਲੰਬਿੰਗ, ਸਿਲਾਈ ਟੈਕਨਾਲੋਜੀ, ਕੋਸਮੈਟੋਲੋਜੀ, ਸੀਉਪੀਏ ਅਤੇ ਬੇਕਰੀ ਵਰਗੀਆਂ ਟ੍ਰੇਡਾਂ ਵਿੱਚ ਐਨਸੀਵੀਟੀ ਮਾਨਤਾ ਪ੍ਰਾਪਤ ਲੰਬੇ ਸਮੇਂ ਦੇ ਕੋਰਸ ਕਰਵਾਉਣੇ, ਟੇਲਰਿੰਗ, ਜੂਟ ਅਤੇ ਬੈਗ ਬਣਾਉਣਾ, ਬੇਕਰੀ, ਪਲੰਬਿੰਗ, ਮਸ਼ਰੂਮ ਕਾਸ਼ਤ, ਕੰਪਿਊਟਰ ਅਤੇ ਹੋਰ ਹੁਨਰਾਂ ਵਿੱਚ ਐਨ ਐਸ ਕਿਉ ਐਫ- ਅਨੁਕੂਲ ਛੋਟੇ ਸਮੇਂ ਦੇ ਕੋਰਸ ਆਦਿ ਸ਼ਾਮਿਲ ਹਨ।

ਇਸ ਮੌਕੇ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੱਕ ਮਹੀਨੇ ਦਾ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਦਾ ਵੀ ਰਸਮੀ ਤੌਰ ਤੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ ਵੱਲੋਂ ਉਦਘਾਟਨ ਕੀਤਾ ਜਾਵੇਗਾ। ਇਹ ਰਾਜ ਪੱਧਰੀ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਰਾਜ ਭਰ ਵਿੱਚ ਚੱਲੇਗੀ। ਜਿਸ ਦੌਰਾਨ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕਤਾ ਕੈਂਪ, ਕਾਨੂੰਨੀ ਜਾਗਰੂਕਤਾ ਅਤੇ ਪੁਨਰਵਾਸ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਮੁਹਿੰਮ ਦੌਰਾਨ ਰਾਜ ਭਰ ਵਿੱਚ ਕਾਨੂੰਨੀ ਜਾਗਰੂਕਤਾ ਮਾਰਚ, ਨੁੱਕੜ-ਨਾਟਕ, ਸਾਇਕਲ ਰੈਲੀਆਂ, ਜਨ-ਮਾਰਚ, ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਡਿਬੇਟਸ, ਪੇਟਿੰਗ/ਪੋਸਟਰ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਘਰ-ਘਰ ਵਿੱਚ ਇਸ ਮੁਹਿੰਮ ਦਾ ਹੋਕਾ ਦਿੱਤਾ ਜਾ ਸਕੇ। ਇਸ ਮੁਹਿੰਮ ਵਿੱਚ ਰਾਜ ਭਰ ਦੇ ਜੂਡੀਸ਼ੀਅਲ ਅਧਿਕਾਰੀ, ਡਾਕਟਰ, ਵਕੀਲ, ਅਧਿਆਪਕ, ਵਿਦਿਆਰਥੀ, ਪੀ.ਐਲ.ਵੀ. ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਉਚੇਚੇ ਤੌਰ ਤੇ ਸ਼ਾਮਿਲ ਕੀਤਾ ਜਾਵੇਗਾ। 

Advertisement

Advertisement

Latest News

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
Patiala,05,DEC,2025,(Azad Soch News):-  ਰੋਜ਼ਾਨਾ ਇੱਕ ਪੱਕਾ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ ਛਿੜਕ ਕੇ ਖਾਣ ਨਾਲ ਪਾਚਨ, ਊਰਜਾ, ਭਾਰ ਕੰਟਰੋਲ...
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ