ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ
By Azad Soch
On
ਚੰਡੀਗੜ੍ਹ, 21 ਅਕਤੂਬਰ :
ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਸੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।
Related Posts
Latest News
07 Dec 2025 22:07:53
ਬਰਨਾਲਾ, 7 ਦਸੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ...


