ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 6 ਮਈ 2024.

          ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਸਤੀ ਨੱਥੇ ਸ਼ਾਹ ਅਤੇ ਜੀਆ ਬੱਗਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

          ਇਸ ਮੌਕੇ ਏ.ਐਸ.ਆਈਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾਖਿੜਕੀ ਤੇ ਲੋਹੇ ਦੀ ਗਰਿੱਲਫਸਟ ਏਡ ਬਾਕਸਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।

          ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਮੌਜੂਦ ਸਨ। 

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ