ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ...
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼
ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ