ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 28 ਜੂਨ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 116 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ, ਜਦੋਂ ਕਿ 180 ਹੋਰ ਵੱਖ-ਵੱਖ ਕੇਸਾਂ ਵਿੱਚ ਵੀ ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਹਨ।

 

Advertisement

Latest News

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਦਾਸਪੁਰ; 28 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ...
ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ
ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ
ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ