'ਯੁੱਧ ਨਸ਼ਿਆਂ ਵਿਰੁੱਧ' ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 1 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 461 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 382 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰਰਿਆ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ