ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 386 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 405 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
*ਲੁਧਿਆਣਾ, 27 ਜੂਨ: *         ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ
ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ