ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ - ਜ਼ਿਲ੍ਹਾ ਚੋਣ ਅਧਿਕਾਰੀ

ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ - ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 22 ਮਈ:-- ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸਾਮ ਥੋਰੀ  ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ  ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ਤੇ ਪੇਸ਼ ਨਹੀਂ ਕੀਤਾ ਜਾ ਸਕਦਾ ਹੈ

           ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨਉਹ ਆਧਾਰ ਕਾਰਡਮਨਰੇਗਾ ਜੌਬ ਕਾਰਡਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡਡਰਾਈਵਿੰਗ ਲਾਇਸੰਸਪੈਨ ਕਾਰਡਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡਭਾਰਤੀ ਪਾਸਪੋਰਟਫੋਟੋ ਸਹਿਤ ਪੈਨਸ਼ਨ ਦਸਤਾਵੇਜਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

             ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 02 ਅੰਮ੍ਰਿਤਸਰ ਲੋਕ ਸਭਾ ਹਲਕੇ   ਵਿਚ ਪੈਦੇ 9 ਵਿਧਾਨਸਭਾ ਹਲਕਿਆਂ ਵਿੱਚ  7742 ਪੁਰਸ਼ 5843 ਔਰਤਾਂ ਪੀਡਬਲਿਊਡੀ (ਦਿਵਿਆਗ ਵੋਟਰ) ਹਨ ਅਤੇ 85 ਸਾਲ ਤੋਂ ਵੱਧ ਉਮਰ ਵਾਲੇ 14663  ਵੋਟਰ ਹਨ। ਇਨ੍ਹਾਂ ਦੀ ਸਹੂਲਤ ਲਈ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ । ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਜੇ ਪੀ.ਡਬਲਿਊ.ਡੀ (ਦਿਵਿਆਂਗ ਵੋਟਰ) ਜਾਂ 85 ਸਾਲ ਤੋਂ ਵੱਧ ਉਮਰ ਵਾਲਾ ਵੋਟਰ ਫਾਰਮ ਨੰ. 12 ਡੀ ਭਰ ਕੇ ਦੇਵੇਗਾਂਉਹ 01 ਜੂਨ 2024 ਨੂੰ ਪੋਲਿੰਗ ਸਟੇਸ਼ਨ ਤੇ ਵੋਟ ਨਹੀਂ ਪਾ ਸਕਣਗੇ।  

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ