ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 428 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਭੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 472 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ