1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

ਬਠਿੰਡਾ, 18 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ 9 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਮਾਈਕਰੋਅਬਜਰਵਰਾਂ ਨਾਲ ਮੀਟਿੰਗ ਕੀਤੀ ਗਈ

        ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਪੀਡਬਲਯੂਡੀ ਵੋਟਰ 455 ਅਤੇ 85 ਸਾਲ ਦੀ ਉਮਰ ਤੋਂ ਵਧੇਰੇ ਦੇ 872 ਕੁੱਲ 1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਪਣੇ ਘਰਾਂ ਤੋਂ ਹੀ ਕਰਨਗੇ ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਲੰਬੀ ਚ ਪੀਡਬਲਯੂਡੀ ਵੋਟਰ 61 ਤੇ 85 ਸਾਲ ਦੀ ਉਮਰ ਤੋਂ ਵਧੇਰੇ 169 ਵੋਟਰ ਅਤੇ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਚ ਕ੍ਰਮਵਾਰ 56 ਅਤੇ 126, ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) 32 ਅਤੇ 106, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) 80 ਅਤੇ 155, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਚ 38 ਅਤੇ 86, ਵਿਧਾਨ ਸਭਾ ਹਲਕਾ ਮੌੜ ਚ 44 ਅਤੇ 134, ਵਿਧਾਨ ਸਭਾ ਹਲਕਾ ਮਾਨਸਾ ਚ 44 ਅਤੇ 24, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਚ 44 ਅਤੇ 45 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਚ 56 ਅਤੇ 27 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਪੋ-ਆਪਣੇ ਘਰਾਂ ਤੋਂ ਕਰਨਗੇ

        ਉਨ੍ਹਾਂ ਦੱਸਿਆ ਕਿ ਸਬੰਧਤ ਏ.ਆਰ.ਓਜ਼ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨਜੋ ਇਨ੍ਹਾਂ ਵੋਟਰਾਂ ਤੋਂ 22 ਅਤੇ 25 ਮਈ 2024 ਨੂੰ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦਾ ਇਸਤੇਮਾਲ ਕਰਵਾਉਣਗੀਆਂ ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਇਸ ਸਬੰਧੀ ਜਾਣੂੰ ਕਰਵਾਇਆ ਜਾਵੇਗਾ ਕਿ ਉਹ 22 ਅਤੇ 25 ਮਈ 2024 ਨੂੰ ਪੋਸਟਲ ਬੈਲਟ ਰਾਹੀਂ ਹੋਣ ਵਾਲੀ ਵੋਟਿੰਗ ਲਈ ਉਹ ਖੁਦ ਜਾਂ ਆਪਣਾ ਕੋਈ ਨੁਮਾਇੰਦਾਪੋਲਿੰਗ ਏਜੰਟ ਇਨ੍ਹਾਂ ਟੀਮਾਂ ਦੇ ਨਾਲ ਭੇਜਣ ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਮੌਕੇ ਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ

        ਇਸ ਮੌਕੇ ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ਼੍ਰੀ ਪੰਕਜ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮਾਈਕਰੋਅਬਜਰਵਰ ਆਦਿ ਹਾਜ਼ਰ ਸਨ

Tags:

Advertisement

Latest News

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ
ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ...
ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ