ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 5 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 126 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,594 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 451 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 460 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨ ਤਾਰਨ ਸਮੇਤ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ