14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ - ਵਿਨੀਤ ਕੁਮਾਰ

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ - ਵਿਨੀਤ ਕੁਮਾਰ

 

ਫਰੀਦਕੋਟ 4 ਸਤੰਬਰ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਖੁਰਦ, ਜੰਡਵਾਲਾ, ਜਨੇਰੀਆਂ, ਸਾਧੂਵਾਲਾ, ਝੋਟੀਵਾਲਾ ਅਤੇ ਡੋਡ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ