ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ।

ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 475ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 97 ਗ੍ਰਾਮ ਹੈਰੋਇਨ, 2 ਕਿਲੋ ਭੁੱਕੀ, 276 ਨਸ਼ੀਲੀਆਂ ਗੋਲੀਆਂ ਅਤੇ 1.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,981 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ
ਸ਼੍ਰੀਲੰਕਾ/ਦਾਂਬੁਲਾ,,21, ਜੂਨ, 2026, (ਆਜ਼ਾਦ ਸੋਚ ਨਿਊਜ਼):- ਭਾਰਤ ਦੇ 15 ਸਾਲਾ ਨੌਜਵਾਨ ਸਟਾਰ ਬੱਲੇਬਾਜ਼ ਵੈਭਵ ਸੂਰਿਆਵੰਸ਼ੀ (Vaibhav Sooryavanshi) ਨੇ ਅੱਜ (21...
Health Tips:ਖਾਣਾ ਖਾਣ ਦੇ ਤੁਰੰਤ ਬਾਅਦ ਪੀਂਦੇ ਹੋ ਚਾਹ ਤਾਂ ਹੋ ਜਾਓ ਸਾਵਧਾਨ
OnePlus ਨੇ ਆਪਣੇ ਯੂਜ਼ਰਸ ਲਈ ਇੱਕ ਵੱਡਾ ਧਮਾਕਾ ਕਰਦਿਆਂ OxygenOS ਦਾ ਨਵਾਂ ਅਪਡੇਟ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ
ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬਾਈਕ ਸਵਾਰ ਅਪਰਾਧੀਆਂ ਨੇ ਇੱਕ ਠੇਕੇਦਾਰ ਨੂੰ ਗੋਲੀ ਮਾਰ ਦਿੱਤੀ
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਲਕਾਤਾ ਵਿੱਚ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵਾਂ ਏਅਰ ਫੋਰਸ ਵਨ ਜਹਾਜ਼ ਦਿਖਾਇਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-06-2026 ਅੰਗ 685