ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 03 ਜੁਲਾਈ (         ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂਵਿਧਵਾਵਾਂਨਿਆਸਰਿਤ ਔਰਤਾਂਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

 

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

 

ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂਬੇਸਹਾਰਾ ਔਰਤਾਂਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇੱਕ ਸਮਾਜਿਕ ਤੌਰ ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ। 

Advertisement

Latest News

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ: 3 ਜੁਲਾਈ , 2026-      ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ 'ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ- ਕੇਜਰੀਵਾਲ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ
ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

Advertisement