4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ।

ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ।

ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 595924.35 ਮੀਟਰਕ ਟਨ ਕਣਕ ਦੀ ਖਰੀਦ ਨਾਲ ਤੀਜੇ ਸਥਾਨ 'ਤੇ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਦੂਰਦਰਸ਼ੀ ਅਗਵਾਈ ਹੇਠ, ਵਿਭਾਗ ਵੱਲੋਂ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

 

Advertisement

Latest News

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ 'ਪੰਜਾਬ ਦੇ ਗੱਦਾਰ' ਨਾਅਰਿਆਂ ਦਾ ਕਰਨਾ ਪਿਆ ਸਾਹਮਣਾ ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ 'ਪੰਜਾਬ ਦੇ ਗੱਦਾਰ' ਨਾਅਰਿਆਂ ਦਾ ਕਰਨਾ ਪਿਆ ਸਾਹਮਣਾ
*ਚੰਡੀਗੜ੍ਹ, 25 ਅਪ੍ਰੈਲ 2026*-   ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ...
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ