ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਬੁਨਿਆਦੀ ਢਾਂਚੇ ਦੇ 14 ਪ੍ਰੋਜੈਕਟਾਂ ਲਈ 161 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਬੁਨਿਆਦੀ ਢਾਂਚੇ ਦੇ 14 ਪ੍ਰੋਜੈਕਟਾਂ ਲਈ 161 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ – ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਜਨਵਰੀ (             ) – ਬੀਤੇ ਸਾਲ ਹੜ੍ਹਾਂ ਕਾਰਨ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮਿਸ਼ਨ ਚੜ੍ਹਦੀਕਲਾ ਦੇ ਤਹਿਤ ਸੀ.ਐੱਸ.ਆਰ. ਅਤੇ ਨਾਨ ਸੀ.ਐੱਸ.ਆਰ. ਕੈਟਾਗਰੀ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ 14 ਪ੍ਰੋਜੈਕਟਾਂ ਜਿਨ੍ਹਾਂ ਦੀ ਕੁੱਲ ਲਾਗਤ 161 ਲੱਖ ਰੁਪਏ ਹੈ, ਲਈ ਵਿੱਤੀ ਮਨਜ਼ੁਰੀ ਅਤੇ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਕਿ ਇਨ੍ਹਾਂ 14 ਪ੍ਰੋਜੈਕਟਾਂ ਵਿੱਚ ਸੀ.ਐੱਸ.ਆਰ. ਕੈਟਾਗਰੀ ਤਹਿਤ ਪਿੰਡ ਠੱਠੀਆਂ ਖੁਰਦ ਦੇ ਸਰਕਾਰੀ ਸਕੂਲ ਦੀ ਚਾਰਦੀਵਾਰੀ ਉੱਪਰ 24 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਪਿੰਡ ਰਾਏਪੁਰ ਬਲੀਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮੁਰੰਮਤ ’ਤੇ 21 ਲੱਖ ਰੁਪਏ, ਪਿੰਡ ਨੰਦਪੁਰ ਦੇ ਆਂਗਨਵਾੜੀ ਸੈਂਟਰ ’ਤੇ 10 ਲੱਖ ਰੁਪਏ, ਪਿੰਡ ਲਾਲਪੁਰ ਦੇ ਆਂਗਨਵਾੜੀ ਸੈਂਟਰ ’ਤੇ 10 ਲੱਖ ਰੁਪਏ, ਪਿੰਡ ਤੁੜ ਦੇ ਆਂਗਨਵਾੜੀ ਸੈਂਟਰ ’ਤੇ 10 ਲੱਖ ਰੁਪਏ, ਪਿੰਡ ਰਸੂਲਪੁਰ ਕਲਾਂ ਦੀ ਧਰਮਸ਼ਾਲਾ ਉੱਪਰ 5 ਲੱਖ ਰੁਪਏ, ਪਿੰਡ ਆਸਲ ਉਤਾੜ ਵਿਖੇ ਡਿਫੈਂਸ ਡਰੇਨ ਦੀ ਸੜਕ ਉੱਪਰ 5 ਲੱਖ ਰੁਪਏ, ਪਿੰਡ ਭੂਸੇ ਦੇ ਸਰਕਾਰੀ ਸਕੂਲ ਉੱਪਰ 18 ਲੱਖ ਰੁਪਏ ਅਤੇ ਪਿੰਡ ਬੁਰਜ ਦੀ ਧਰਮਸ਼ਾਲਾ ਉੱਪਰ 20 ਲੱਖ ਰੁਪਏ ਖ਼ਰਚ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਨ ਸੀ.ਐੱਸ.ਆਰ. ਕੈਟਾਗਰੀ ਤਹਿਤ ਪਿੰਡ ਬਨਵਾਲੀਪੁਰ ਦੀ ਐੱਸ.ਸੀ. ਸ਼ਮਸ਼ਾਨਘਾਟ ਉੱਪਰ 6 ਲੱਖ ਰੁਪਏ, ਮੁੰਡਾ ਪਿੰਡ ਦੀ ਸ਼ਮਸ਼ਾਨਘਾਟ ਉੱਪਰ 8 ਲੱਖ ਰੁਪਏ, ਗੁਜਰਪੁਰ ਪਿੰਡ ਦੀ ਸ਼ਮਸ਼ਾਨਘਾਟ ਉੱਪਰ 6 ਲੱਖ ਰੁਪਏ ਅਤੇ ਪਿੰਡ ਧੁਦੀਆਈਵਾਲਾ ਦੀ ਸ਼ਮਸ਼ਾਨਘਾਟ ਉੱਪਰ 8 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਾਰੇ ਪ੍ਰੋਜੈਕਟਾਂ ਲਈ ਵਿੱਤੀ ਮਨਜ਼ੁਰੀ ਅਤੇ ਪ੍ਰਬੰਧਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਵਾਨਤ ਕੰਮ ਮਿਤੀ 28 ਫਰਵਰੀ 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਗੇ ਦੱਸਿਆ ਕਿ ਮਿਸ਼ਨ ਚੜ੍ਹਦੀਕਲਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 13 ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਜਿਨ੍ਹਾਂ ਉੱਪਰ 108 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਪ੍ਰੋਜੈਕਟਾਂ ਉੱਪਰ ਵੀ ਕੰਮ ਸ਼ੁਰੂ ਕੀਤਾ ਜਾਵੇਗਾ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ