ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ

ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀ.ਆਈ.ਏ. ਟੀਮ ਨੇ ਬਦਨਾਮ ‘ਫਤਿਹ ਗਰੁੱਪ’ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 82 ਮਿਤੀ 09.07.2025 ਅਧੀਨ ਧਾਰਾ 25(1)B, 54, 59 ਆਰਮਜ਼ ਐਕਟ ਅਤੇ ਵਾਧਾ ਜੁਰਮ 21 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿੱਚ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਵੱਲੋਂ ਦੋ ਮੁਲਜ਼ਮਾਂ ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ ਵਾਸੀ ਬੈਂਕ ਇਨਕਲੇਵ, ਖੁਰਲਾ ਕਿੰਗਰਾ, ਕੁੱਕੀ ਢਾਬ ਚੌਕ, ਥਾਣਾ ਡਵੀਜ਼ਨ ਨੰਬਰ 7 ਜਲੰਧਰ ਅਤੇ ਅਮਨ ਉਰਫ਼ ਅਮਨਾ ਵਾਸੀ ਬਾਬਾ ਕਾਹਨ ਦਾਸ ਨਗਰ, ਥਾਣਾ ਬਸਤੀ ਬਾਵਾ ਖੇਲ, ਜਲੰਧਰ ਨੂੰ 27.07.2025 ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਗੈਰ-ਕਾਨੂੰਨੀ ਪਿਸਤੌਲ (.32 ਬੋਰ) ਸਮੇਤ 8 ਜ਼ਿੰਦਾ ਰੌਂਦ, 1 ਗੈਰ-ਕਾਨੂੰਨੀ ਪਿਸਤੌਲ (.45 ਬੋਰ) ਸਮੇਤ 2 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਖ਼ਿਲਾਫ਼ ਆਈ.ਪੀ.ਸੀ., ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਹੇਠ 16 ਮੁਕੱਦਮੇ ਦਰਜ ਹਨ, ਜਦਕਿ ਅਮਨ ਉਰਫ਼ ਅਮਨਾ ਵਿਰੁੱਧ 11 ਮੁੱਕਦਮੇ ਦਰਜ ਹਨ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ