ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ, 10 ਅਪ੍ਰੈਲ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।

ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ 'ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ