ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ
By Azad Soch
On
ਅੰਮ੍ਰਿਤਸਰ, 16 ਜਨਵਰੀ 2026---
ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ ।
ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।
Related Posts
Latest News
16 Jan 2026 21:15:45
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...

