ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ

ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ  ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ

ਤਰਨ ਤਾਰਨ, 18 ਜੂਨ :         ਫਿਰੋਜ਼ਪੁਰ ਤੋਂ ਆਪਣੀ ਅਗਲੀ ਤਾਇਨਾਤੀ ਲਈ ਲੇਹ-ਲੱਦਾਖ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦੇ ਅਧਿਕਾਰੀ ਅਤੇ ਜਵਾਨ ਹਲਕਾ ਖਡੂਰ ਸਾਹਿਬ ਦੇ ਕਬੀਲਾ ਰੈਸਟੋਰੈਂਟ, ਰਸੂਲਪੁਰ ਨਹਿਰਾਂ ਵਿਖੇ ਪਹੁੰਚੇ। ਇਸ ਮੌਕੇ 21 ਸਿੱਖ ਰੈਜੀਮੈਂਟ ਵਿੱਚ ਸੇਵਾ ਨਿਭਾਅ ਚੁੱਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸਮੂਹ ਫ਼ੌਜੀ ਅਧਿਕਾਰੀਆਂ, ਜਵਾਨਾਂ ਅਤੇ ਸਾਬਕਾ ਫ਼ੌਜੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਸਮਾਗਮ ਦੌਰਾਨ ਸਾਬਕਾ ਫ਼ੌਜੀਆਂ ਅਤੇ ਮੌਜੂਦਾ ਸੇਵਾ ਨਿਭਾਅ ਰਹੇ ਜਵਾਨਾਂ ਨੇ ਇਕ-ਦੂਜੇ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਸਾਰਿਆਂ ਜਵਾਨਾਂ ਨੇ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਕੀਤਾ। ਸਮਾਗਮ ਵਿਚ ਯੂਨਿਟ ਦੇ ਕਮਾਂਡਿੰਗ ਅਫ਼ਸਰ (ਸੀ.ਓ) ਅਰਾਜ ਬੇਨੀਵਾਲ, ਕਈ ਜੇ.ਸੀ.ਓਜ਼ ਅਤੇ ਹੋਰ ਫੌਜੀ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ 21 ਸਿੱਖ ਰੈਜੀਮੈਂਟ ਦੇ ਸਮੂਹ ਸਾਬਕਾ ਫ਼ੌਜੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਸਾਬਕਾ ਸੈਨਿਕਾਂ ਵੱਲੋਂ ਅਫ਼ਸਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਯੂਨਿਟ ਦੇ ਕਮਾਂਡਿੰਗ ਅਫਸਰ (ਸੀ.ਓ) ਅਰਾਜ ਬੇਨੀਵਾਲ ਅਤੇ ਹੋਰਨਾਂ ਫ਼ੌਜੀ ਅਧਿਕਾਰੀਆਂ ਨੇ ਵੀ ਵਿਧਾਇਕ ਲਾਲਪੁਰਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ 21 ਸਿੱਖ ਰੈਜੀਮੈਂਟ ਨਾਲ ਬਿਤਾਇਆ ਸਮਾਂ ਉਨ੍ਹਾਂ ਦੇ ਜੀਵਨ ਦਾ ਮਾਣਮੱਤਾ ਅਧਿਆਇ ਹੈ। ਉਨ੍ਹਾਂ ਕਿਹਾ ਕਿ ਫ਼ੌਜੀ ਭਾਈਚਾਰੇ ਦੀ ਏਕਤਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਹਰੇਕ ਨੌਜਵਾਨ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਹੋ ਚੁੱਕੇ ਸਮੂਹ ਫ਼ੌਜੀਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ ਸਮੂਹ ਯੂਨਿਟ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਰੱਖਿਅਤ ਅਤੇ ਸਫਲ ਸੇਵਾ ਲਈ ਅਰਦਾਸ ਕੀਤੀ। ਇਸ ਮੌਕੇ ਕੈਪਟਨ ਦਿਆਲ ਸਿੰਘ, ਕੈਪਟਨ ਕੁਲਦੀਪ ਸਿੰਘ, ਨਿਰਵੈਲ ਸਿੰਘ ਰਤੋਕੇ, ਧੀਰਾ ਸਿੰਘ, ਕੁਲਦੀਪ ਸਿੰਘ ਫੇਲਕੇ ਆਦਿ ਹਾਜ਼ਰ ਸਨ। 

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ