ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

Chandigarh, 07 DEC,2024,(Azad Soch News):- ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ।ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ।

ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲਬਧ ਹੈ।

ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ 'ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ। ਇਸ ਨਾਲ ਨਾ ਸਿਰਫ਼ ਡੀਜ਼ਲ ਉੱਤੇ ਆਉਣ ਵਾਲਾ ਖ਼ਰਚਾ ਬਚੇਗਾ ਸਗੋਂ ਜ਼ੀਰੋ ਫ਼ੀਸਦ ਕਾਰਬਨ ਨਿਕਾਸੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹ ਮਿਲੇਗਾ।

ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਖੇਤੀ ਸੋਲਰ ਪੰਪ ਲਗਾਉਣ ਲਈ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਮੌਕੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਸਬੰਧਤ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ
ਮੋਹਾਲੀ ਦੇ ਜ਼ੀਰਕਪੁਰ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ
'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ