ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

 ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਅਪ੍ਰੈਲ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਐੱਮ ਸੀ ਬਲਵਿੰਦਰ ਸਿੰਘ ਮਿੰਟਾ ਸਮੇਤ ਮੁਹੱਲਾ ਵਾਸੀ ਮੌਜੂਦ ਸਨ।

ਇਸ ਮੌਕੇ ਸ਼ੁੁਕਰਪੁਰਾ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।

ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। 

Advertisement

Latest News

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ
ਚੰਡੀਗੜ੍ਹ, 27 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ...
ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ
ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ
ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ
ਹਰਜੋਤ ਬੈਂਸ ਵੱਲੋਂ ਨੌਜਵਾਨਾਂ ਲਈ ਵਿਲੱਖਣ ਪਹਿਲ, ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ ਨੰਗਲ ਵਿੱਚ ਸ਼ੁਰੂ
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ