ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ


ਤਰਨ ਤਾਰਨ 17 ਜਨਵਰੀ(    )   

ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਦਸੰਬਰ2024 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,841 ਲਾਭਪਾਤਰੀਆਂ ਨੂੰ 18 ਕਰੋੜ 12 ਲੱਖ 61 ਹਜ਼ਾਰ 500 ਰੁਪਏਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,226 ਲਾਭਪਾਤਰੀਆਂ ਨੂੰ 04 ਕਰੋੜ 53 ਲੱਖ 39 ਹਜ਼ਾਰ  ਰੁਪਏ ਅਤੇ 13897 ਆਸ਼ਰਿਤ ਬੱਚਿਆਂ ਨੂੰ 02 ਕਰੋੜ 08 ਲੱਖ 45 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,901 ਦਿਵਿਆਂਗਜਨ ਪੈਨਸ਼ਰਾਂ ਨੂੰ 2 ਕਰੋੜ 08 ਲੱਖ 51 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।

Tags:

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ